Add parallel Print Page Options

20 ਪਰ ਉਨ੍ਹਾਂ ਨੇ ਉਨ੍ਹਾਂ ਹੋਰਨਾਂ ਕੌਮਾਂ ਅੰਦਰ ਵੀ ਮੇਰੀ ਨੇਕਨਾਮੀ ਨੂੰ ਬਰਬਾਦ ਕਰ ਦਿੱਤਾ। ਕਿਵੇਂ? ਉਨ੍ਹਾਂ ਕੌਮਾਂ ਨੇ ਆਖਿਆ, ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੇ ਉਸਦੀ ਧਰਤੀ ਛੱਡ ਦਿੱਤੀ। ਇਸ ਲਈ ਅਵੱਸ਼ ਹੀ ਯਹੋਵਾਹ ਵਿੱਚ ਕੁਝ ਦੋਸ਼ ਹੋਵੇਗਾ!’

21 “ਇਸਰਾਏਲ ਦੇ ਲੋਕਾਂ ਨੇ, ਜਿਹੜੀਆਂ ਥਾਵਾਂ ਉੱਤੇ ਵੀ ਉਹ ਗਏ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਅਤੇ ਮੈਨੂੰ ਆਪਣੇ ਨਾਮ ਉੱਤੇ ਅਫ਼ਸੋਸ ਹੋਇਆ। 22 ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ। 23 ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

Read full chapter